ਪਟਿਆਲਾ, ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ ਨੇ ‘ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੇਰਿਟੀ’ ਦੀ ਅਗਵਾਈ ਹੇਠ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਧਰਨੇ ਦਿੱਤੇ। ਇਸ ਦੌਰਾਨ ਪਸ਼ੂ ਹਸਪਤਾਲਾਂ ਵਿਚ ਸਾਰੇ ਇਲਾਜ, ਸਰਜਰੀਆਂ ਅਤੇ ਟੈਸਟਿੰਗ/ਖੂਨ ਅਤੇ ਹੋਰ ਨਮੂਨਿਆਂ ਦਾ ਕੰਮ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ।ਹਾਲਾਂਕਿ, ਐਮਰਜੈਂਸੀ ਅਤੇ ਵੈਟਰੋ- ਲੀਗਲ ਕੇਸ ਅਟੈਂਡ ਕੀਤੇ ਗਏ। ਜਿਲ੍ਹੇ ਦੇ ਸਮੂਹ ਵੈਟਰਨਰੀ ਅਫਸਰ, ਸੀਨੀਅਰ ਵੈਟਰਨਰੀ ਅਫਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸੇਵਾਮੁਕਤ ਪਸ਼ੂ ਪਾਲਣ ਅਫਸਰ ਇਸ ‘ਇਕ ਰੋਜ਼ਾ ਮੁਜ਼ਾਹਰਿਆਂ’ ਵਿੱਚ ਸ਼ਾਮਲ ਹੋਏ।
Related Posts
ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਟਿੱਪਣੀ ਕਰ ਬੁਰੇ ਫਸੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ, ਹੋਇਆ ਕੇਸ ਦਰਜ
ਨਵੀਂ ਦਿੱਲੀ, 20 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਖ਼ਿਲਾਫ਼ ਟਿੱਪਣੀ ਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਹੁਣ ਸਾਬਕਾ ਨੇਤਾ ਕੁਮਾਰ…
ਜਲੰਧਰ ਵਿਖੇ ਕਿਸਾਨਾਂ ਵੱਲੋਂ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ
ਜਲੰਧਰ, 2 ਅਕਤੂਬਰ (ਦਲਜੀਤ ਸਿੰਘ)- ਕਿਸਾਨ ਸੰਘਰਸ਼ ਮੋਰਚੇ ਵੱਲੋਂ ਅੱਜ ਜਲੰਧਰ ਵਿਖੇ ਵਿਧਾਇਕ ਅਤੇ ਮੰਤਰੀ ਪਰਗਟ ਸਿੰਘ ਦੀ ਕੋਠੀ ਦੀ ਘਿਰਾਓ…
ਪੰਜਾਬ ‘ਚ ਗਰਮੀ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਲੁਧਿਆਣਾ, 29 ਅਪ੍ਰੈਲ (ਬਿਊਰੋ)- ਪੰਜਾਬ ‘ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ…