ਚੰਡੀਗੜ੍ਹ : ਪੰਚਾਇਤੀ ਚੋਣਾਂ (Panchayat Election 2024) ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ‘ਚ ਗਜ਼ਟਿਡ ਛੁੱਟੀ ਰਹੇਗੀ। 15 ਅਕਤੂਬਰ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਵੀ ਛੁੱਟੀ ਰਹੇਗੀ
15 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ
