ਚੰਡੀਗੜ੍ਹ, ਬੇਸ਼ੱਕ ਪੰਚਾਇਤ ਚੋਣਾਂ ’ਚ ਉਮੀਦਵਾਰ ਕਿਸੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ ਪਰ ਸਿਆਸੀ ਧਿਰਾਂ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਅਹਿਮ ਸੂਚਨਾ ਅਨੁਸਾਰ ਪੰਜਾਬ ਭਰ ’ਚ 58 ਫ਼ੀਸਦੀ ਉਮੀਦਵਾਰ, ਜੋ ਚੋਣ ਮੈਦਾਨ ’ਚ ਹਨ ਜਾਂ ਸਰਬਸੰਮਤੀ ਨਾਲ ਚੁਣੇ ਜਾ ਚੁੱਕੇ ਹਨ, ਦਾ ਤੁਅੱਲਕ ਆਮ ਆਦਮੀ ਪਾਰਟੀ ਨਾਲ ਹੈ। ਪੰਜਾਬ ਸਰਕਾਰ ਤਰਫ਼ੋਂ ਇੱਕ ਖ਼ੁਫ਼ੀਆ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ’ਚ ਇਹ ਅੰਕੜਾ ਸਾਹਮਣੇ ਆਇਆ ਹੈ। ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਨੇ ਦੋ ਦਿਨਾਂ ਤੋਂ ਇਹ ਵੇਰਵੇ ਇਕੱਤਰ ਕਰਨੇ ਸ਼ੁਰੂ ਕੀਤੇ ਹੋਏ ਹਨ ਅਤੇ ਸ਼ਾਮ ਤੱਕ ਜੋ ਵੇਰਵੇ ਸਾਹਮਣੇ ਆਏ ਹਨ, ਉਸ ਅਨੁਸਾਰ ਸੂਬੇ ਵਿਚ ਸਭ ਤੋਂ ਵੱਧ ਸੱਤਾਧਾਰੀ ਧਿਰ ਦੇ 58 ਫ਼ੀਸਦੀ ਉਮੀਦਵਾਰ ਹਨ। ਦੂਸਰੇ ਨੰਬਰ ’ਤੇ 18 ਫ਼ੀਸਦੀ ਉਮੀਦਵਾਰ ਕਾਂਗਰਸ ਨਾਲ ਸਬੰਧਤ ਹਨ ਜਦੋਂ ਕਿ 16 ਫ਼ੀਸਦੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਤੁਅੱਲਕ ਰੱਖਦੇ ਹਨ। ਭਾਜਪਾ ਦੇ ਸਿਰਫ਼ 8 ਫ਼ੀਸਦੀ ਹੀ ਉਮੀਦਵਾਰ ਹਨ। ਸਰਕਾਰੀ ਹਲਕੇ ਇਸ ਗੱਲ ਤੋਂ ਇਨਕਾਰ ਕਰਦੇ ਹਨ ਪਰ ਚੋਣ ਮੈਦਾਨ ’ਚ ਡਟੇ ਇਨ੍ਹਾਂ ਉਮੀਦਵਾਰਾਂ ਨੂੰ ਕਿਸੇ ਨਾ ਕਿਸੇ ਸਿਆਸੀ ਧਿਰ ਦਾ ਥਾਪੜਾ ਹੈ। ਪੰਜਾਬ ਕਾਂਗਰਸ ਆਖ ਚੁੱਕੀ ਹੈ ਕਿ ਕਈ ਹਲਕਿਆਂ ਵਿਚ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਪੰਚਾਂ ਸਰਪੰਚਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਹੀ ਨਹੀਂ ਕਰਨ ਦਿੱਤੇ ਗਏ। ਹਾਕਮ ਧਿਰ ਵੀ ਬਹੁਤੇ ਪਿੰਡਾਂ ਵਿਚ ਆਪਣੇ ਉਮੀਦਵਾਰ ਉਤਾਰ ਨਹੀਂ ਸਕੀ। ਇਨ੍ਹਾਂ ਚੋਣਾਂ ਆਮ ਆਦਮੀ ਪਾਰਟੀ ਦੀ ਦਿਲਚਸਪੀ ਜ਼ਿਆਦਾ ਹੈ ਕਿਉਂਕਿ ਹਕੂਮਤ ਦੌਰਾਨ ਪਾਰਟੀ ਦੀ ਪਹਿਲੀ ਪੰਚਾਇਤੀ ਚੋਣ ਹੈ। ਪਤਾ ਲੱਗਾ ਹੈ ਕਿ ਖ਼ੁਫ਼ੀਆ ਵਿੰਗ ਨੇ ਵਿਸਥਾਰ ਵਿਚ ਅੰਕੜਾ ਇਕੱਠਾ ਕੀਤਾ ਹੈ।
Related Posts
ਵੈਟਰਨਰੀ ਅਫ਼ਸਰਾਂ ਨੇ ਪੰਜਾਬ ਭਰ ਵਿੱਚ ਓਪੀਡੀ ਠੱਪ ਕੀਤੀ
ਪਟਿਆਲਾ, ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ…
ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਦਸੰਬਰ- ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਅਕਾਲੀ ਦਲ ਦੇ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਨੇ ਕੀਤਾ ਰਿਹਾਅ
ਅਜਨਾਲਾ – ਅਜਨਾਲਾ ਪੁਲਸ ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਵਾਰਿਸ ਪੰਜਾਬ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ…