ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਭਬਿਆਣਾ ਵਿਖੇ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਦੇ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਪਿੰਡ ਦੇ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰਾਂ ਵੱਲੋਂ 2 ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਐੱਸਪੀ ਫਗਵਾੜਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸਿਵਲ ਹਸਪਤਾਲ ‘ਚ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ‘ਚ 4 ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਪਛਾਣ ਬਿੱਟੂ ਪੁੱਤਰ ਬਲਬੀਰ ਚੰਦ,ਜਸਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ,ਬੂਟਾ ਰਾਮ ਪੁੱਤਰ ਬਿੰਦੀ ਰਾਮ ਅਤੇ ਸ਼ਿੰਦਾ ਪੁੱਤਰ ਬਿੰਦਾ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ। ਡਾਕਟਰ ਨੇ ਦੱਸਿਆ ਕਿ ਬਿੱਟੂ ਅਤੇ ਜਸਨਪ੍ਰੀਤ ਸਿੰਘ ਦੀ ਹਾਲਤ ਸੀਰੀਅਸ ਦੇਖਦੇ ਹੋਏ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਦੂਸਰੇ ਦੋਵੇਂ ਵਿਅਕਤੀ ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਹਨ। ਸਿਵਲ ਹਸਪਤਾਲ ਪਹੁੰਚੇ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪਿੰਡ ਭਬਿਆਣਾ ਵਿਖੇ ਪਿੰਡ ਦੇ ਕੁਝ ਲੋਕ ਆਪਸ ਵਿਚ ਬੈਠੇ ਸਨ ਤਾਂ ਇੰਨੇ ਨੂੰ 2 ਮੋਟਰਸਾਈਕਲਾਂ ‘ਤੇ 6 ਨੌਜਵਾਨ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਕਿੰਨੀਆਂ ਗੋਲੀਆਂ ਚਲੀਆਂ ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਚੱਲ ਸਕਿਆ। ਪੁਲਿਸ ਵਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।
Related Posts
ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ
ਐਸ. ਏ. ਐਸ. ਨਗਰ, 26 ਅਪ੍ਰੈਲ (ਬਿਊਰੋ)- ਕਰੋੜਾਂ ਰੁਪਏ ਦੇ ਲੈਣ ਦੇਣ ਦੇ ਇਕ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ…
RTI ‘ਚ ਖ਼ੁਲਾਸਾ : ਚੰਡੀਗੜ੍ਹ ਪੁਲਸ ਨੇ ਕੇਂਦਰੀ ਮੰਤਰੀ ਦੇ ਸਵਾਗਤ ‘ਤੇ ਖ਼ਰਚ ਕੀਤੇ ਇਕ ਕਰੋੜ ਰੁਪਏ
ਚੰਡੀਗੜ੍ਹ- ਚੰਡੀਗੜ੍ਹ ਪੁਲਸ ਨੇ ਮਾਰਚ ਮਹੀਨੇ ਇਕ ਕੇਂਦਰੀ ਮੰਤਰੀ ਦੇ ਸਵਾਗਤ ’ਤੇ ਕਰੀਬ ਇਕ ਕਰੋੜ ਰੁਪਏ ਖ਼ਰਚ ਕੀਤੇ। ਇਸ ਲਈ…
ਬਿਕਰਮ ਸਿੰਘ ਮਜੀਠੀਆ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਲਿਆ ਆਸ਼ੀਰਵਾਦ
ਅਜਨਾਲਾ, 25 ਅਗਸਤ- ਪੰਜਾਬ ਦੇ ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਵਲੋਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ…