KAP ਸਿਨਹਾ ਨੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੰਭਾਲਿਆ। ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।
ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

Leave a Reply

Your email address will not be published. Required fields are marked *