ਚੰਡੀਗੜ੍ਹ -ਪੰਜਾਬ ‘ਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ ਅਦਾਲਤ ‘ਚ ਪੰਚਾਇਤੀ ਚੋਣਾਂ ਨਾਲ ਜੁੜੇ 100 ਤੋਂ ਵੱਧ ਮਾਮਿਲਆਂ ਦੀ ਸੁਣਵਾਈ ਹੋਣੀ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਣਵਾਈ ਟਲਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰ ਪੂਰਵਕ ਹੁਕਮ ਜਾਰੀ ਨਹੀਂ ਕੀਤੇ ਗਏ ਹਨ।
15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ‘ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ ‘ਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।