ਪਟਿਆਲਾ : ਸੂਬੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਤੇਜ਼ੀ ਨਾਲ ਹੋ ਰਹੇ ਵਾਧੇ ਦਾ ਸ਼ਹਿਰਾਂ ਦੀ ਹਵਾ ’ਚ ਪ੍ਰਦੂਸ਼ਣ ਦਾ ਪੱਧਰ ਵੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪ੍ਰਦੂਸ਼ਣ ਦਾ ਪੱਧਰ ਕਿਸ ਰਫ਼ਤਾਰ ਨਾਲ ਵਧ ਰਿਹਾ ਹੈ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਠਿੰਡਾ ’ਚ ਦਸ਼ਹਿਰੇ ਦੇ ਦਿਨ ਏਅਕ ਕੁਆਲਟੀ ਇੰਡੈਕਸ (ਏਕਿਊਆਈ) 500 ਤੱਕ ਪੁੱਜ ਗਿਆ ਹੈ। ਇਸ ਪੱਧਰ ਨੂੰ ਸਭ ਤੋਂ ਖ਼ਤਰਨਾਕ ਮੰਨਿਆ ਜਾਂਦਾ ਹੈ ਤੇ ਇਸ ਹਵਾ ’ਚ ਲੰਬੇ ਸਮੇਂ ਤੱਕ ਸਾਹ ਲੈਣਾ ਸਿਹਤਮੰਦ ਲੋਕਾਂ ਲਈ ਵੀ ਹਾਨੀਕਾਰਕ ਹੈ। ਐਤਵਾਰ ਨੂੰ ਬਠਿੰਡਾ ’ਚ ਏਕਿਊਆਈ 344 ਦਰਜ ਕੀਤਾ ਗਿਆ ਜਿਹੜਾ ਹੁਣ ਵੀ ਸਿਹਤ ਲਈ ਮਾਰੂ ਹੈ। ਇਸ ਤਰ੍ਹਾਂ ਸੂਬੇ ਦੇ ਦੂਜੇ ਜ਼ਿਲਿ੍ਹਆਂ ’ਚ ਵੀ ਏਕਿਊਆਈ ਦਾ ਵਧਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਬਠਿੰਡਾ ’ਚ ਸਾਹ ਲੈਣਾ ਔਖਾ, 500 ‘ਤੇ ਪੁੱਜਾ AQI
