ਜਲੰਧਰ – ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗ ਸਿੰਘਾਂ ਵੱਲੋਂ ਅੱਜ ਕੀਤੇ ਜਾਣ ਵਾਲਾ ਪ੍ਰਦਰਸ਼ਨ 4 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਵੇਖਦੇ ਹੋਏ ਨਿਹੰਗ ਸਿੰਘਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਨਿਹੰਗ ਸਿੰਘ ਮਾਨ ਨੇ ਕਿਹਾ ਕਿ ਜੇਕਰ ਪੁਲਸ 18 ਅਕਤੂਬਰ ਤੱਕ ਮਾਮਲੇ ਵਿਚ ਕਾਰਵਾਈ ਨਹੀਂ ਕਰਦੀ ਤਾਂ ਅਸੀਂ ਉਸ ਕੱਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗਾ। ਇਥੇ ਦੱਸਣਯੋਗ ਹੈ ਕਿ ਪੁਲਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਹੋ ਗਈ ਹੈ। ਨਿਹੰਗ ਥਾਣਾ ਡਿਵੀਜ਼ਨ ਨੰਬਰ-4 ਵਿਚ ਪਹੁੰਚੇ ਸਨ, ਜਿੱਥੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਅਲਟੀਮੇਟਮ ਦਿੱਤਾ ਹੈ।
ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗਾਂ ਦਾ ਪ੍ਰਦਰਸ਼ਨ ਟਲਿਆ, ਜੋੜੇ ਨੂੰ ਦਿੱਤਾ ਅਲਟੀਮੇਟਮ
