ਕਪੂਰਥਲਾ : ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਕਪੂਰਥਲਾ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ । ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 376 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਐਸ ਡੀ ਐਮਜ ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ – ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । ਇਸੇ ਦੌਰਾਨ ਐਸ ਡੀ ਐਮ ਸੁਲਤਾਨਪੁਰ ਲੋਧੀ ਅਪਰਣਾ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਡੇਰਾ ਸੈਦਾਂ ਤੇ ਐਸ ਡੀ ਐਮ ਫਗਵਾਮਾ ਜਸ਼ਨਜੀਤ ਸਿੰਘ ਨੇ ਫਗਵਾੜਾ ਦੇ ਪਿੰਡ ਚੱਕ ਹਕੀਮ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ
Related Posts
ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ CM ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਪੰਜਾਬ…
ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ
ਫਿਰੋਜ਼ਪੁਰ : ਫਿਰੋਜ਼ਪੁਰ ਤੀਹਰੇ ਕਤਲਕਾਂਡ (Triple Murder in Ferozepur) ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗਿਰਫ਼ਤਾਰ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ…
CM ਭਗਵੰਤ ਮਾਨ ਦਿੱਲੀ ਦੌਰੇ ‘ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 2 ਜੂਨ (ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ…