ਲੁਧਿਆਣਾ : ਜਿਲ੍ਹਾ ਲੁਧਿਆਣਾ ਦੇ ਕਸਬਾ ਲਾਢੂਵਾਲ ਸਥਿਤ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡਾਂ ਵਿੱਚ ਅਮਨ ਸ਼ਾਂਤੀ ਨਾਲ ਅੱਜ ਸਵੇਰ ਤੋਂ ਹੀ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਲਾਢੂਵਾਲ ਪੁਲਿਸ ਅਧੀਨ ਪੈਂਦੇ ਸਨੱਅਤੀ ਪਿੰਡ ਹੰਬੜਾਂ ਵਿਚ ਖਬਰ ਲਿਖਣ ਤੱਕ ਪੋਲਿੰਗ ਬੂਥਾਂ ‘ਤੇ ਲੰਬੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਇਸ ਪਿੰਡ ਵਿਚ ਲਗਭਗ 4000 ਦੇ ਕਰੀਬ ਵੋਟਰ ਅਤੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਇਥੇ ਚਾਰ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਦਕਿ ਇਕ ਪ੍ਰਾਇਮਰੀ ਸਕੂਲ ਵਿੱਚ ਸਥਿਤ ਹੈ। ਉਮੀਦਵਾਰਾਂ ਦੇ ਸਮਰੱਥਕਾਂ ਵਲੋਂ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਕੱਢ ਕੱਢ ਕੇ ਲਿਆਂਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਪਿੰਡ ਵਿਚ ਸਵੇਰੇ 10.30 ਵਜੇ ਤਕ ਲਗਭਗ 500 ਵੋਟਾਂ ਭੁਗਤ ਗਈਆਂ ਸਨ। ਇਥੇ ਪੋਲਿੰਗ ਬੂਥਾਂ ‘ਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੰਜਾਬ ਪੁਲਸ ਦੇ ਸੁਰੱਖਿਆ ਮੁਲਾਜ਼ਮਾਂ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
Related Posts
ਮੁੱਖ ਮੰਤਰੀ ਵੱਲੋਂ ਬੁਲਾਈ ਸਮੀਖਿਆ ਮੀਟਿੰਗ ’ਚ ਨਹੀਂ ਪੁੱਜੇ ਕੁੰਵਰ ਵਿਜੇ ਪ੍ਰਤਾਪ ਤੇ ਅਜੇ ਗੁਪਤਾ
ਚੰਡੀਗੜ੍ਹ : ਮੁੱਖ ਮੰਤਰੀ ਵੱਲੋਂ ਬੁਲਾਈ ਸਮੀਖਿਆ ਮੀਟਿੰਗ ’ਚ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੰਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਅਜੇ…
ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਕੇਸ, ਅਦਾਲਤ ਵੱਲੋਂ ਨੋਟਿਸ ਜਾਰੀ
ਨਵੀਂ ਦਿੱਲੀ, 3 ਅਗਸਤ (ਦਲਜੀਤ ਸਿੰਘ)- ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰਸਾ…
ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨਹੀਂ ਰਹੇ
ਜਲੰਧਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨਹੀਂ ਰਹੇ। Post Views: 5