ਸ੍ਰੀ ਆਨੰਦਪੁਰ ਸਾਹਿਬ – ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਮਾਤਾ-ਪਿਤਾ ਨਾਲ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਵੋਟ ਪਾਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੋਕਤੰਤਰ ਦਾ ਇਹ ਸਭ ਤੋਂ ਵੱਡਾ ਤਿਉਹਾਰ ਹੈ ਕਿ ਜਿਸ ਮੌਕੇ ਚੋਣਾਂ ਦੌਰਾਨ ਪੰਚਾਇਤੀ ਚੋਣਾਂ ਵਿੱਚ ਆਪਣੇ ਪਿੰਡ ਦੀ ਸਭ ਤੋਂ ਵੱਡੀ ਪੰਚਾਇਤ ਚੁਣੀ ਜਾਂਦੀ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਈ ਵੋਟ, ਕੀਤੀ ਇਹ ਅਪੀਲ
