ਨਵੀਂ ਦਿੱਲੀ/ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ ਦਸ ਦਿਨ ਬਾਅਦ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਐਲਾਨੇ ਜਾਣਗੇ ਨਤੀਜੇ
