ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਧੀਨ ਆਉਂਦੇ ਪਿੰਡ ਲੋਹਕੇ ਖੁਰਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੇ ਵੋਟਿੰਗ ਦੌਰਾਨ ਬੈਲੇਟ ਬਾਕਸ ‘ਚ ਸਿਆਹੀ ਸੁੱਟ ਕੇ ਬੈਲੇਟ ਪੇਪਰ ਖ਼ਰਾਬ ਕਰ ਦਿੱਤੇ ਹਨ।
ਇਸ ਤੋਂ ਬਾਅਦ ਪਿੰਡ ‘ਚ ਸਥਿਤੀ ਤਣਾਅਪੂਰਨ ਬਣ ਗਈ ਹੈ ਤੇ ਪਿੰਡ ਵਾਸੀਆਂ ਨੇ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।