ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਚੁਣੌਤੀ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀ

ਚੰਡੀਗੜ੍ਹ: ਸੇਵਾਮੁਕਤ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ ਦੀ ਰਾਜ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ, ਚੋਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਹ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਐਚਸੀ ਅਰੋੜਾ ਨੇ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਹ ਉਕਤ ਅਹੁਦੇ ‘ਤੇ ਬਣੇ ਰਹਿਣ ਦਾ ਹੱਕਦਾਰ ਨਹੀਂ ਹੈ ਕਿਉਂਕਿ ਉਹ ਹੁਣ ਸੇਵਾਮੁਕਤ ਆਈਏਐਸ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਚੌਧਰੀ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 4 ਦੇ ਉਪਬੰਧ ਦੇ ਮੱਦੇਨਜ਼ਰ ਮਿਤੀ ਤੱਕ ਉਪਰੋਕਤ ਅਹੁਦੇ ‘ਤੇ ਰਹਿਣ ਦੇ ਯੋਗ ਨਹੀਂ ਹਨ। ਵਿਵਸਥਾ ਅਨੁਸਾਰ ਇਸ ਅਹੁਦੇ ‘ਤੇ ਸੇਵਾਮੁਕਤ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ ਜਾ ਸਕਦੀ। ਇਸ ਅਹੁਦੇ ‘ਤੇ ਸਿਰਫ਼ ਮੌਜੂਦਾ ਆਈਏਐਸ ਅਧਿਕਾਰੀ ਜਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਹੀ ਨਿਯੁਕਤ ਕੀਤੇ ਜਾ ਸਕਦੇ ਹਨ। ਅਜਿਹੇ ‘ਚ ਹਾਈਕੋਰਟ ਨੂੰ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਕੇ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।

Leave a Reply

Your email address will not be published. Required fields are marked *