ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾ ਮਨਜ਼ੂਰ ਕੀਤਾ ਜਾਂਦਾ ਹੈ ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬਾਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਉਹਨਾਂ ਨੂੰ ਅਜੇ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਲਗਾਤਾਰ ਉਹ ਜਾਰੀ ਰੱਖਣਗੇ |ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਹਨਾਂ ਦਾ ਅਸਤੀਫਾ ਨਾ ਮੌਜੂਦ ਕਰਦਾ ਹਾਂ ਅਤੇ ਉਹਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ l ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਹਮੇਸ਼ਾ ਹੀ ਸਿੱਖ ਪੰਥ ਲਈ ਸਤਿਕਾਰਯੋਗ ਹੁੰਦੇ ਹਨ ਅਤੇ ਉਹਨਾਂ ਦਾ ਸਤਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਕੀਤਾ ਜਾਂਦਾ ਹੈ ਅਤੇ ਕੀਤਾ ਜਾਂਦਾ ਰਹੇਗਾ। ਅਸੀਂ ਸਿੰਘ ਸਾਹਿਬਾਨ ਦੇ ਨਾਲ ਹਮੇਸ਼ਾ ਹੀ ਖੜੇ ਹਾਂ ।
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ
