ਚੰਡੀਗੜ੍ਹ – 2 ਦਿਨਾਂ ਲਈ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਵੀ. ਵੀ. ਆਈ. ਪੀ. ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਪ੍ਰਤਾਪ ਸਿੰਘ ਨੇ ਹੁਕਮ ਜਾਰੀ ਕੀਤੇ ਹਨ।
ਜੇਕਰ ਇਸ ਸਮੇਂ ਦੌਰਾਨ ਕੋਈ ਡਰੋਨ ਚਲਾਇਆ ਜਾਂਦਾ ਹੈ, ਤਾਂ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਤੇ ਕਾਨੂੰਨ ਦੀਆਂ ਹੋਰ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਹਰਿਆਣਾ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਿਰਕਤ ਕਰ ਰਹੇ ਹਨ, ਜਿਸ ਦੇ ਚੱਲਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।