ਲੁਧਿਆਣਾ : ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਦਾਣਾ ਮੰਡੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਦੇ ਸਮੂਹ ਟੋਲ ਪਲਾਜ਼ਾ ਵਿਚੋਂ ਦੀ ਲੰਘਣ ਵਾਲੇ ਸਮੂਹ ਵਾਹਨਾਂ ਨੂੰ ਮੁਫਤ ਲੰਘਾਉਣ ਲਈ ਜੋ ਫੈਸਲਾ ਲਿਆ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਤਹਿਸੀਲ ਜਲੰਧਰ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸਕੱਤਰ ਸਾਹਨੀ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਜਿਉੰ ਹੀ ਟੋਲ ਪਲਾਜ਼ਾ ਤੋਂ ਮੁਫਤ ਵਾਹਣ ਲੰਘਾਉਣੇ ਸ਼ੁਰੂ ਕੀਤੇ ਤਾਂ ਐਨ ਮੌਕੇ ‘ਤੇ ਏ. ਸੀ. ਪੀ. ਗੁਰਦੇਵ ਸਿੰਘ ਅਤੇ ਪੁਲਿਸ ਸਟੇਸ਼ਨ ਲਾਡੋਵਾਲ ਦੇ ਐੱਸ. ਐਚ. ਓ. ਹਰਪ੍ਰੀਤ ਸਿੰਘ ਪਹੁੰਚ ਗਏ ਅਤੇ ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਨਾਲ ਕਿਸਾਨਾਂ ਦੀ ਗੱਲ ਕਰਵਾਈ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਗੱਲ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਕਿਸਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਸਕੱਤਰ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਮੰਗਾਂ ਹੱਲ ਕਰਵਾਉਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮਿਥੇ ਸਮੇਂ ਦੇ ਅੰਦਰ ਅੰਦਰ ਨਾ ਮੰਨੀਆਂ ਗਈਆਂ ਤਾਂ ਉਹ ਮੁੜ ਟੋਲ ਪਲਾਜ਼ਾ ਬੰਦ ਕਰ ਕੇ ਮੁਫ਼ਤ ਵਾਹਣ ਲੰਘਾਉਣ ਲਈ ਸੰਘਰਸ਼ ਕਰਨਗੇ। ਇਸ ਮੌਕੇ ਤੇ ਭਾਰੀ ਗਿਣਤੀ ‘ਚ ਕਿਸਾਨ ਆਗੂ ਵੀ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
Related Posts
ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ
ਚੰਡੀਗੜ੍ਹ 7 ਦਸੰਬਰ (ਬਿਊਰੋ)- ਮੁਹਾਲੀ ਅਦਾਲਤ ਨੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ…
ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ‘ਚ ਇਸ ਦਿਨ ਆਵੇਗਾ ਫ਼ੈਸਲਾ, ਹਾਈਕੋਰਟ ‘ਚ ਸੌਂਪੀ ਗਈ ਰਿਪੋਰਟ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ…
ਪੰਜਾਬ ਸਰਕਾਰ ਦਾ ਨਵਾਂ ਐਲਾਨ
ਚੰਡੀਗੜ੍ਹ, 24 ਮਈ – ਮੁਹੱਲਾ ਕਲੀਨਿਕਾਂ ਤੋਂ ਬਾਅਦ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਵਿਚ ਪੰਜਾਬ ਸਰਕਾਰ ਨਜ਼ਰ ਆਂ ਰਹੀ ਹੈ…