ਫਿਲੌਰ : ਅੱਜ ਫਿਲੌਰ ਇਲਾਕੇ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਨਾ ਹੋਣ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਫਿਲੌਰ ਵਿਖੇ ਹਾਈਵੇਅ ਤੇ ਜਾਮ ਲਗਾ ਦਿੱਤਾ। ਜਿਸ ਕਾਰਨ ਬੱਸਾਂ ਟਰੱਕਾਂ ਕਾਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਜਰਨੈਲ ਸਿੰਘ ਮੋਤੀਪੁਰ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਜਾਣਬੁਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨ ਮੰਡੀਆਂ ਵਿੱਚ ਝੋਨੇ ਲੈਕੇ ਬੈਠੇਂ ਹਨ, ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮਸਲਾ ਜਲਦੀ ਹਲ ਨਾ ਕੀਤਾ ਗਿਆ ਤਾਂ ਕਿਸਾਨ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ ਕਰਣਗੇ। ਇਹ ਵੀ ਦੱਸਿਆ ਕਿ ਇਸ ਮਸਲੇ ਸਬੰਧੀ ਡੀਸੀ ਜਲੰਧਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀ ਕੋਈ ਵੀ ਗੱਲ ਨਹੀਂ ਮੰਨੀ ਗਈ। ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ।
Related Posts
ਪਨਬੱਸ ਅਤੇ ਪੈਪਸੂ ਕਾਮਿਆਂ ਵਲੋਂ ਪੰਜਾਬ ਭਰ ਦੇ 27 ਬੱਸ ਸਟੈਂਡ ਕੀਤੇ ਬੰਦ
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਦਲਜੀਤ ਸਿੰਘ)- ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵਲੋਂ ਆਪਣੀ ਸਰਵਿਸ ਰੈਗੂਲਰ ਕਰਨ ਦੀ ਮੰਗ ਨੂੰ…
Z-Morh Tunnel ਪ੍ਰਧਾਨ ਮੰਤਰੀ ਵੱਲੋਂ ਜੰਮੂ ਕਸ਼ਮੀਰ ਵਿਚ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ
ਸ੍ਰੀਨਗਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਸੋਨਮਰਗ ਇਲਾਕੇ ਵਿਚ ਰਣਨੀਤਕ ਪੱਖੋਂ ਅਹਿਮ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕੀਤਾ…
ਮੀਂਹ ਨੇ ਹਿਮਾਚਲ ਪ੍ਰਦੇਸ਼ ’ਚ ਮਚਾਈ ਤਬਾਹੀ: ਦੋ ਥਾਈਂ ਬੱਦਲ ਫਟਣ ਨਾਲ 3 ਮੌਤਾਂ; 40 ਦੇ ਕਰੀਬ ਲੋਕ ਲਾਪਤਾ
ਸ਼ਿਮਲਾ, ਹਿਮਾਚਲ ਪ੍ਰਦੇਸ਼ ਵਿਚ ਬੱਦਲ ਫਟਣ ਦੀਆਂ ਦੋ ਵੱਖ ਵੱਖ ਘਟਨਾਵਾਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 40…