ਨਵੀਂ ਦਿੱਲੀ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਰਅਸਲ ਬੰਗਲਾਦੇਸ਼ ਦੀ ਇਕ ਅਦਾਲਤ ਨੇ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਸ਼ੇਖ ਹਸੀਨਾ ਨੂੰ 18 ਨਵੰਬਰ ਤੱਕ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।
ਬੰਗਲਾਦੇਸ਼ ਦੇ ਇੰਟਰਨੈਸ਼ਨਲ ਕ੍ਰਿਮੀਨਲ ਟ੍ਰਿਬਿਊਨਲ (ਆਈਸੀਟੀ) ਦੇ ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਇਹ ਜਾਣਕਾਰੀ ਸਾਂਝੀ ਕੀਤੀ। ਬੰਗਲਾਦੇਸ਼ ‘ਚ ਸ਼ੇਖ ਹਸੀਨਾ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਉਸ ‘ਤੇ ਵਿਦਿਆਰਥੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਈ ਵਿਦਿਆਰਥੀਆਂ ਨੂੰ ਮਾਰਨ ਦਾ ਵੀ ਦੋਸ਼ ਹੈ।