ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਦੀ ਤਰੀਕ ਬਦਲਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਅਮ੍ਰਿੰਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਦੀ ਤਰੀਕ ਬਦਲਣ ਬੇਨਤੀ ਪੱਤਰ ਲਿਖਿਆ ਹੈ। ਉਹਨਾਂ ਲਿਖਿਆ ਕਿ ਪੰਜਾਬ ਰਾਜ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ 13 ਨਵੰਬਰ ਨੂੰ ਹੋਣ ਦਾ ਐਲਾਨ ਕੀਤਾ ਗਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ ਅਤੇ ਇਹ ਤਿੰਨ ਦਿਨ ਮਨਾਇਆ ਜਾਂਦਾ ਹੈ। ਹਰ ਗੁਰਦੁਆਰੇ ਅਤੇ ਇੱਥੋਂ ਤੱਕ ਕਿ ਘਰਾਂ ਵਿੱਚ ਵੀ 13 ਨਵੰਬਰ ਨੂੰ ਸਵੇਰੇ ਅਖੰਡ ਪਾਠ ਆਰੰਭ ਹੁੰਦਾ ਹੈ। ਪੰਜਾਬ ਦੇ ਹਰ ਪਿੰਡ ਵਿੱਚ ਕਈ ਗੁਰਦੁਆਰੇ ਹਨ। ਤੁਹਾਡੇ ਵੱਲੋਂ ਐਲਾਨੀ ਗਈ ਤਰੀਕ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਰਸਮਾਂ ਨਾਲ ਮੇਲ ਖਾਵੇਗੀ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਰਾਜ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਸਮਝਦੇ ਹੋਏ ਇਹ ਤਰੀਕ 15 ਨਵੰਬਰ ਤੋਂ ਅੱਗੇ ਵਧਾ ਦਿੱਤੀ ਜਾਵੇ।

Leave a Reply

Your email address will not be published. Required fields are marked *