ਸ੍ਰੀ ਆਨੰਦਪੁਰ ਸਾਹਿਬ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ 15 ਦਿਨਾਂ ਤੋਂ ਟੈਂਕੀ ਦੇ ਬੈਠੇ ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋ ਸ਼ੁਕਰਵਾਰ ਨੂੰ ਸਵੇਰੇ 4 ਵਜੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਬੰਟੀ ਕੰਬੋਜ, ਪਰਮਪਾਲ ਫਾਜਿਲਕਾ ਅਤੇ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਿਲੈਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲ੍ਹਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲ੍ਹਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ। ਜਿਸ ਕਰਨ ਸਾਨੂੰ ਮਜਬੂਰਨ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ।