ਚੰਡੀਗੜ੍ਹ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। SC ਨੇ ਹਾਈ ਕੋਰਟ ਵੱਲੋਂ ਬਰਗਾੜੀ ਮਾਮਲੇ ‘ਚ ਲਗਾਈ ਰੋਕ ਹਟਾ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ।
ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ।