ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਣੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ

ਚੰਡੀਗੜ੍ਹ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਮੰਗ ਕਰਦਿਆਂ ਕਿਹਾ ਕਿ ਪ੍ਰਕਾਸ਼ ਦਿਹਾੜੇ ਦੇ ਜਸ਼ਨ ਤਿੰਨ ਦਿਨਾਂ ਤੱਕ ਚੱਲਣਗੇ ਅਤੇ 13 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ (ਐਸਸੀ) ਅਤੇ ਗਿੱਦੜਬਾਹਾ ਦੀਆਂ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ। ਇਹ ਸ਼ੁਭ ਮੌਕਾ ਨਾ ਸਿਰਫ਼ ਸਿੱਖ ਭਾਈਚਾਰੇ ਲਈ ਬਲਕਿ ਹੋਰ ਧਰਮਾਂ ਦੇ ਲੋਕਾਂ ਲਈ ਕਾਫ਼ੀ ਮਹੱਤਵ ਰੱਖਦਾ ਹੈ। ਇਹ ਜਸ਼ਨ 13 ਨਵੰਬਰ ਨੂੰ ‘ਅਖੰਡ ਪਾਠ’ ਨਾਲ ਸ਼ੁਰੂ ਹੋਣਗੇ ਅਤੇ ਤਿੰਨ ਦਿਨ ਚੱਲਣਗੇ।

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਕਾਫ਼ੀ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ ਕਿਉਂਕਿ ਇਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਚੋਲਾ ਸਾਹਿਬ ਵਰਗੇ ਇਤਿਹਾਸਕ ਗੁਰਦੁਆਰਿਆਂ ਦਾ ਸਥਾਨ ਹੈ ਅਤੇ ਵਿਸ਼ਵ ਭਰ ਦੇ ਸਿੱਖਾਂ ਲਈ ਤੀਰਥ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਟਕਰਾਅ ਜਾਂ ਸਮਝੌਤੇ ਤੋਂ ਆਪਣੇ ਧਾਰਮਿਕ ਤਿਉਹਾਰਾਂ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *