ਚੰਡੀਗੜ੍ਹ: ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਲੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਕੇਸ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਮਾਲੀ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।
ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ, ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
