ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ. ਟੀ. ਐੱਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪੀ.ਟੀ.ਐੱਮ ਹੋਣ ਜਾ ਰਹੇ ਹਨ, ਜਿਸ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ।
ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿਚ ਸਹਾਈ ਹੋਵੇਗਾ।