ਪਠਾਨਕੋਟ : ਬਮਿਆਲ ਸੈਕਟਰ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਤਰਨਾਹ ਨਾਲੇ ਵਿੱਚ ਇਕ ਪਾਕਿਸਤਾਨੀ ਕਿਸ਼ਤੀ ਮਿਲੀ ਹੈ। ਬੀਐਸਐਫ ਵੱਲੋ ਇਸ ਕਿਸ਼ਤੀ ਨੂੰ ਕਬਜ਼ੇ ਵਿੱਚ ਲੈ ਕੇ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੀਐਸਐਫ ਅਤੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਦੇ ਇਲਾਕੇ ਦੀ ਜਾਂਚ ਕੀਤੀ। ਉਥੇ ਹੀ ਤੁਰੰਤ ਸੁਰੱਖਿਆ ਏਜੰਸੀਆਂ ਵੱਲੋ ਮਿਲੀ ਕਿਸ਼ਤੀ ਦੀ ਜਾਂਚ ਕੀਤੀ ਜਾ ਰਹੀ ਹੈ। ਬਮਿਆਲ ਪੁਲਿਸ ਚੌਕੀ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਐਸਐਫ ਨੇ ਇਸ ਕਿਸ਼ਤੀ ਸਬੰਧੀ ਜਾਣਕਾਰੀ ਦਿੱਤੀ ਸੀ । ਜਿਸ ਤੇ ਇਹ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਰਹੱਦ ਨੇੜੇ ਨਾਲੇ ‘ਚ ਮਿਲੀ ਪਾਕਿਸਤਾਨੀ ਕਿਸ਼ਤੀ, ਬੀਐਸਐਫ ਅਤੇ ਪੁਲਿਸ ਵੱਲੋ ਇਲਾਕੇ ‘ਚ ਸਰਚ ਅਭਿਆਨ
