ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋ ਨਾਰਾਜ਼ ਸ਼ੈਲਰ ਮਾਲਕਾਂ ਦੇ ਦੋਵੇਂ ਵੱਡੇ ਧੜੇ ਬੁੱਧਵਾਰ ਨੂੰ ਕੇਂਦਰੀ ਖ਼ੁਰਾਕ ਤੇ ਸਪਲਾਈ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਤੋਂ ਪਹਿਲਾਂ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਤੇ ਭਾਰਤ ਭੂਸ਼ਣ ਬੰਸਲ ਨੇ ਕਿਹਾ ਹੈ ਕਿ ਸਾਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਸੁਣ ਕੇ ਉਨ੍ਹਾਂ ਦਾ ਹੱਲ ਕਰੇਗੀ ਜਿਸ ਨਾਲ ਮੰਡੀਆਂ ’ਚ ਝੋਨੇ ਦੀ ਲਿਫਟਿੰਗ ਤੇਜ਼ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸੜਕਾਂ ’ਤੇ ਧਰਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ।