ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਵੱਲੋਂ ਐਰਮਜੈਂਸੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਭਲਕੇ 12 ਵਜੇ ਪਾਰਟੀ ਦੇ ਹੈੱਡ ਆਫ਼ਿਸ ਵਿਚ ਹੋਵੇਗੀ। ਮੀਟਿੰਗ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।