ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਉਦਯੋਗਾਂ ਲਈ ਸਹੂਲਤਾਂ ਵਧਾਉਣ ਲਈ ਨੀਤੀ ਆਯੋਗ ਅੱਗੇ ਪੈਕੇਜ ਦੀ ਮੰਗ ਕਰਦਿਆਂ ਕਿਹਾ ਕਿ ਸਾਨੂੰ ਪੈਸਾ ਨਹੀਂ ਚਾਹੀਦਾ ਪਰ ਕੇਂਦਰ ਨੂੰ ਇਨ੍ਹਾਂ ਖੇਤਰਾਂ ਵਿੱਚ ਵਪਾਰ ਲਈ ਪੰਜਾਬ ਦਾ ਸਮਰਥਨ ਕਰਨਾ ਚਾਹੀਦਾ ਹੈ।
ਅੱਜ ਇੱਕ ਐਮਐਸਐਮਈ ਸੈਮੀਨਾਰ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਹ ਮੰਗ ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਤੇ ਮੈਂਬਰ ਡਾ. ਰਮੇਸ਼ ਚੰਦ ਦੇ ਸਾਹਮਣੇ ਰੱਖੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਹੈ ਅਤੇ ਉਨ੍ਹਾਂ ਨਾਲ ਵਿਗੜ ਰਹੇ ਸਬੰਧਾਂ ਦਾ ਸਭ ਤੋਂ ਵੱਧ ਅਸਰ ਪੰਜਾਬ ’ਤੇ ਪਿਆ ਹੈ।