ਚੰਡੀਗੜ੍ਹ, ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਵੀਰਵਾਰ ਨੂੰ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਸਤਿਕਾਰ ਕੌਰ ਨੂੰ ਨਸ਼ੀਲੇ ਪਦਾਰਥ ਸਬੰਧੀ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ ਬਾਹਰ ਕੱਢਿਆ ਗਿਆ ਹੈ।
ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ
