ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਲੈ ਸਕਦਾ ਹੈ, ਕੋਈ ਪਾਬੰਦੀ ਨਹੀਂ ਹੈ ।
ਇਸ ਸਬੰਧ ਵਿੱਚ ਇੱਕ ਵੀਡੀਓ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਾ ਸ਼੍ਰੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਹੈ। ਇਸ ਲਈ ਉਹਨਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਪਰ ਬਾਕੀ ਪਾਰਟੀ ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਆਪਣੇ ਉਮੀਦਵਾਰ ਐਲਾਨ ਸਕਦੀ ਹੈ ਅਤੇ ਚੋਣ ਲੜ ਸਕਦੀ ਹੈ।