Stubble Burning: ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ 16 ਫ਼ੀਸਦੀ ਆਈ ਕਮੀ

ਚੰਡੀਗੜ੍ਹ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ’ਚ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ‘ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ।

ਪੰਜਾਬ ਵਿਚ ਝੋਨੇ ਦੀ ਕਾਸ਼ਤ ਅਧੀਨ 32 ਲੱਖ ਹੈਕਟੇਅਰ ਤੋਂ ਵੱਧ ਰਕਬਾ ਹੈ, ਜੋ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ। ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13,616 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ।

Leave a Reply

Your email address will not be published. Required fields are marked *