ਲੁਧਿਆਣਾ – ਪੰਜਾਬ ਅੰਦਰ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਹੇਠ ਬੀਕੇਯੂ ਉਗਰਾਹਾਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਸਥਿਤ ਐੱਮ.ਬੀ.ਡੀ. ਮਾਲ ਦੇ ਬਾਹਰ ਧਰਨਾ ਦਿੱਤਾ ਗਿਆ। ਇਹ ਧਰਨਾ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਕਿਸਾਨਾਂ ਨੇ ਦਿੱਤਾ ਧਰਨਾ
