IND vs AUS : ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਨਿਤੀਸ਼ ਰੈੱਡੀ ਸਣੇ ਇਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਮਿਲਿਆ ਮੌਕਾ

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਰੋਹਿਤ ਸ਼ਰਮਾ ਨੂੰ ਕਪਤਾਨ ਅਤੇ ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਆਸਟਰੇਲੀਆ ਦੌਰੇ ਲਈ ਚੁਣੀ ਗਈ ਟੀਮ ‘ਚ ਤਜਰਬੇਕਾਰ ਅਤੇ ਨੌਜਵਾਨ ਖਿਡਾਰੀਆਂ ਨੂੰ ਮੌਕਾ ਮਿਲਿਆ ਹੈ। ਘਰੇਲੂ ਸਰਕਿਟ ‘ਚ ਦੌੜਾਂ ਬਣਾਉਣ ਤੋਂ ਬਾਅਦ ਅਭਿਮਨਿਊ ਈਸ਼ਵਰਨ ਨੂੰ ਟੀਮ ‘ਚ ਜਗ੍ਹਾ ਮਿਲੀ ਹੈ। ਨਿਤੀਸ਼ ਕੁਮਾਰ ਰੈੱਡੀ ਅਤੇ ਹਰਸ਼ਿਤ ਰਾਣਾ ਨੂੰ ਪਹਿਲੀ ਵਾਰ ਟੈਸਟ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਇਸ ਸੀਰੀਜ਼ ਲਈ ਆਸਟਰੇਲੀਆ ਜਾਣਗੇ।

ਬਾਰਡਰ-ਗਾਵਸਕਰ ਟ੍ਰਾਫੀ ਲਈ ਭਾਰਤੀ ਟੀਮ- ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਅਭਿਮਨਿਊ ਈਸ਼ਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ.ਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਆਰ. ਅਸ਼ਵਿਨ, ਆਰ. ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿੱਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ।

ਰਿਜ਼ਰਵ- ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।

Leave a Reply

Your email address will not be published. Required fields are marked *