ਨਵੀਂ ਦਿੱਲੀ : ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਦੇ ਦੌਰੇ ਲਈ ਸ਼ੁੱਕਰਵਾਰ ਰਾਤ ਭਾਰਤੀ ਸਕੁਐਡ ਦਾ ਐਲਾਨ ਕੀਤਾ ਗਿਆ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਵੰਬਰ ਦੇ ਅਖੀਰ ‘ਚ ਹੋਣ ਵਾਲੀ ਬਾਰਡਰ ਗਾਵਸਕਰ ਟਰਾਫੀ ਲਈ 18 ਮੈਂਬਰੀ ਭਾਰਤੀ ਟੀਮ ਦੀ ਚੋਣ ਕੀਤੀ ਗਈ ਹੈ।
ਇਸ ਤੋਂ ਇਲਾਵਾ 3 ਖਿਡਾਰੀ ਟ੍ਰੈਵਲਿੰਗ ਰਿਜ਼ਰਵ ਹਨ। ਹਾਲਾਂਕਿ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਆਸਟ੍ਰੇਲੀਆ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੀਮ ‘ਚ ਸ਼ਾਮਲ ਨਹੀਂ ਕੀਤਾ ਗਿਆ। ਅਜਿਹੇ ‘ਚ ਬੋਰਡ ਦੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਲੰਬੇ ਸਮੇਂ ਤੋਂ ਕ੍ਰਿਕਟ ਤੋਂ ਦੂਰ
ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਮੁਹੰਮਦ ਸ਼ਮੀ ਦੀ ਲੰਡਨ ‘ਚ ਸਰਜਰੀ ਹੋਈ ਸੀ।
ਇਸ ਤੋਂ ਬਾਅਦ ਉਹ ਰੀਹੈਬ ਤੋਂ ਗੁਜ਼ਰ ਰਹੇ ਸਨ।
ਉਨ੍ਹਾਂ ਹਾਲ ਹੀ ‘ਚ ਗੇਂਦਬਾਜ਼ੀ ਵੀ ਸ਼ੁਰੂ ਕੀਤੀ ਸੀ।