ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਚੁੱਕਾ ਹੈ। ਇਸ ਜਨਰਲ ਇਜਲਾਸ ‘ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋ ਰਹੇ ਹਨ। ਸਾਲਾਨਾ ਜਰਨਲ ਇਜਲਾਸ ‘ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਹੈ। ਦੋਹਾਂ ਧੜਿਆਂ ਵੱਲੋਂ ਆਪਣੀ ਜਿੱਤ ਨੂੰ ਲੈ ਕੇ ਜ਼ੋਰ ਅਜ਼ਮਾਇਸ਼ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਚੋਣ ਹੋਵੇਗੀ, ਇਸ ਵਿਚ ਬਾਹਰੀ ਵਿਅਕਤੀ ਅਤੇ ਮੀਡੀਆ ਨੂੰ ਜਾਣ ਦੀ ਮਨਾਹੀ ਕੀਤੀ ਗਈ ਹੈ।
Related Posts
ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੇ ਸਰਕਾਰ: ਹਰਸਿਮਰਤ
ਨਵੀਂ ਦਿੱਲੀ, ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਆਕਾਲੀ ਦਲ ਦੀ ਸੰਸਦ ਮੈਂਬਰ ਹਰਸਮਿਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ…
ਵੱਡੀ ਖ਼ਬਰ : ਪੰਜਾਬ ਦੇ ਸਾਰੇ ‘ਬੱਸ ਅੱਡੇ’ 9 ਸਤੰਬਰ ਨੂੰ ਰਹਿਣਗੇ ਬੰਦ
ਚੰਡੀਗੜ੍ਹ, 8 ਸਤੰਬਰ (ਦਲਜੀਤ ਸਿੰਘ)- ਪੰਜਾਬ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ…
ਮਹਿਲਾ ਮੁਲਾਜ਼ਮਾਂ ਨੇ ਘੇਰ ਲਈ ਰਵਨੀਤ ਬਿੱਟੂ ਦੀ ਕੋਠੀ
ਲੁਧਿਆਣਾ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਗਿੱਲ ਰੋਡ ਦਾਣਾ ਮੰਡੀ ਸਥਿਤ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਇਹ…