ਪਟਿਆਲਾ : ਬੀਤੇ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਬਲਾਕ ਸਨੋਰ ਦੇ ਪਿੰਡ ਖੁੱਡਾਂ ਵਿਖੇ ਬੂਥ ਕੈਪਚਰਿੰਗ ਦੌਰਾਨ ਚੱਲੀ ਗੋਲ਼ੀ ’ਚ ਜ਼ਖ਼ਮੀ ਹੋਏ ਨੌਜਵਾਨ ਨੂੰ ਇਨਸਾਫ ਦਿਵਾਉਣ ਲਈ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਪੀੜਤ ਪਰਿਵਾਰ ਸਮੇਤ ਐਸਐਸਪੀ ਦਫਤਰ ਸਾਹਮਣੇ ਭੁੱਖ ਹੜਤਾਲ ’ਤੇ ਬੈਠ ਗਏ। ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵੀ ਵਿਸ਼ੇਸ ਤੌਰ ’ਤੇ ਨਾਲ ਮੌਜੂਦ ਰਹੇ।
ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਪਹੁੰਚੇ ਭਾਜਪਾ ਵਰਕਰਾਂ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਸਿਆਸੀ ਦਬਾਅ ਕਾਰਨ ਕੋਈ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਉਂਦਿਆ ਨਾਅਰੇਬਾਜ਼ੀ ਕੀਤੀ ਗਈ। ਜੈਇੰਦਰ ਕੌਰ ਨੇ ਕਿਹਾ ਕਿ ਪੁਲਿਸ ਨੂੰ ਦਿੱਤਾ ਗਿਆ ਆਲਟੀਮੇਟਮ ਖਤਮ ਹੋ ਗਿਆ ਹੈ ਤੇ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।