ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਧਾਨਗੀ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹਾਸਲ ਹੋਈਆਂ | ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜਮੀਰ ਦੀ ਆਵਾਜ਼ ਸੁਣ ਕੇ ਵੋਟ ਪਾਉਣ ਲਈ ਬੇਨਤੀ ਕੀਤੀ ਸੀ । ਉਨ੍ਹਾਂ ਕਿਹਾ ਕਿ ਅੱਜ ਦੀ ਚੋਣ ਤੋਂ ਲੱਗਦਾ ਹੈ ਕਿ ਮੈਂਬਰ ਦੀ ਜਮੀਰ ਮਰ ਚੁੱਕੀ ਹੈ। ਉਹਨਾਂ ਕਿਹਾ ਕਿ ਮੈਂਬਰਾਂ ਦੀ ਖਰੀਦੋ ਫਰੋਖਤ ਹੋਈ ਹੈ।
SGPC ਮੈਂਬਰਾਂ ਦੇ ਮਰ ਚੁੱਕੇ ਹਨ ਜ਼ਮੀਰ, ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਫੁੱਟਿਆ ਰੋਹ
