ਚੰਡੀਗੜ੍ਹ, 13 ਸਤੰਬਰ (ਦਲਜੀਤ ਸਿੰਘ)- ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਇੰਚਾਰਜ ਹਰਮੋਹਨ ਸੰਧੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਯਾਦ ਰਹੇ ਕਿ ਹਰਮੋਹਨ ਸਿੰਘ ਪੰਜਾਬ ਪੁਲੀਸ ਵਿੱਚ ਐੱਸਐੱਸਪੀ ਰਹਿ ਚੁੱਕੇ ਹਨ ਜਿਨ੍ਹਾਂ ਨੇ ਪਿਛਲੇ ਸਾਲ ਆਪਣੇ ਉਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਸੰਧੂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਬੇਟੇ ਹਨ।
ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਸਮਝੌਤਾ ਹੋਣ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਸੀਟ ਬਸਪਾ ਦੇ ਹਿੱਸੇ ਵਿੱਚ ਆ ਗਈਜਿਸ ਕਰਕੇ ਸੰਧੂ ਅਸਹਿਜ ਮਹਿਸੂਸ ਕਰ ਰਹੇ ਸਨ |