ਅੰਮ੍ਰਿਤਸਰ : ਪਾਕਿਸਤਾਨ ਦੀ ਖੁ਼ਫ਼ੀਆ ਏਜੰਸੀ ਆਈਐੱਸਆਈ ਦੇ ਇਸ਼ਾਰੇ ‘ਤੇ ਭਾਰਤ ‘ਚ ਨਸ਼ੇ ਅਤੇ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਪਿੰਡ ਵਜ਼ੀਰ ਭੁੱਲਰ ਦੇ ਨਵਪ੍ਰੀਤ ਸਿੰਘ ਭੁੱਲਰ ਨੇ ਆਪਣੇ ਨਾਪਾਕ ਇਰਾਦਿਆਂ ‘ਤੇ ਕਾਬੂ ਪਾਇਆ ਹੈ। ਪਤਾ ਲੱਗਾ ਹੈ ਕਿ ਨਵੰਬਰ ਮਹੀਨੇ ਵਿਚ ਗ੍ਰਿਫ਼ਤਾਰ ਕੀਤੇ ਮੁਲਜ਼ਮ ਲਵਪ੍ਰੀਤ ਕੁਮਾਰ ਅਤੇ ਕਾਂਗਰਸੀ ਆਗੂ ਨਵਜੋਤ ਨੂੰ 300 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਪਹੁੰਚਾਉਣੀ ਸੀ। ਇਸ ਮੰਤਵ ਲਈ ਖਤਰਨਾਕ ਸਮੱਗਲਰ ਭੁੱਲਰ ਦੇ ਗਿਰੋਹ ਦੇ ਦੋ ਦਰਜਨ ਤੋਂ ਵੱਧ ਮੈਂਬਰ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਅਤੇ ਹੈਰੋਇਨ ਨੂੰ ਆਸਾਨੀ ਨਾਲ ਟਿਕਾਣੇ ਲਗਾਉਣ ਵਿਚ ਲੱਗੇ ਹੋਏ ਹਨ। ਫਿਲਹਾਲ ਪੁਲਿਸ ਨੇ ਦੋਵਾਂ ਤਸਕਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਕਪੂਰਥਲਾ ਦੇ ਪਿੰਡ ਢਿੱਲਵਾਂ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ 6 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਪਰ ਵਿਦੇਸ਼ ਤੋਂ ਨੈੱਟਵਰਕ ਚਲਾਉਣ ਦੇ ਮੁਲਜ਼ਮ ਨਵਪ੍ਰੀਤ ਭੁੱਲਰ ਦਾ ਗਠਜੋੜ ਤੋੜਣਾ ਸੁਰੱਖਿਆ ਏਜੰਸੀਆਂ ਲਈ ਸਿਰਦਰਦੀ ਬਣ ਰਿਹਾ ਹੈ। ਕਿਉਂਕਿ ਗਿਰੋਹ ਦੇ ਮੈਂਬਰ ਤਰਨਤਾਰਨ, ਕਪੂਰਥਲਾ, ਫ਼ਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਫੈਲੇ ਹੋਏ ਹਨ। ਜਾਂਚ ਟੀਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਇਟਲੀ ਸਥਿਤ ਗਿਰੋਹ ਦੇ ਮੁਖੀ ਨੂੰ ਇਨ੍ਹਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲੀ ਤਾਂ ਉਸ ਨੇ ਆਪਣੇ ਸਾਰੇ ਕਾਰਕੁਨਾਂ ਨੂੰ ਰੂਪੋਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ। ਪਰ ਜਦੋਂ ਲਵਪ੍ਰੀਤ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਛੇ ਕਿੱਲੋ ਹੈਰੋਇਨ ਦੀ ਖੇਪ ਸਮੇਤ ਨਿਕਲਿਆ ਤਾਂ ਪੁਲਿਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਚੁੱਕੀ ਸੀ