ਦੋਦਾ : ਕੱਲ੍ਹ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਬੱਚਿਆਂ ਵਿਚੋਂ ਇਸ ਦੇ ਦਮ ਤੋੜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿੰਡ ਮੱਲਣ ’ਚ ਇੱਕ ਨਿੱਜੀ ਸਕੂਲ ਦੀ ਵੈਨ ਦਾ ਟਾਇਰ ਫਟਣ ਕਾਰਨ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ’ਚ ਚਾਰ ਬੱਚਿਆਂ ਸਮੇਤ ਪੰਜ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਚੇ ਪਿੰਡ ਕਾਉਣੀ ਤੋਂ ਇੱਕ ਨਿੱਜੀ ਸਕੂਲ ਦੀ ਵੈਨ ’ਚ ਖੇਡਾਂ ਵਿੱਚ ਭਾਗ ਲੈਣ ਤੋਂ ਬਾਅਦ ਵਾਪਸ ਆ ਰਹੇ ਸਨ।
ਇਸ ਦੌਰਾਨ ਪਿੰਡ ਕਾਉਣੀ ਰੋਡ ‘ਤੇ ਵੈਨ ਦਾ ਟਾਇਰ ਅਚਾਨਕ ਫਟ ਗਿਆ ਅਤੇ ਇਹ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ ਵਿੱਚ ਵੈਨ ’ਚ ਸਵਾਰ ਚਾਰ ਬੱਚੇ ਅਤੇ ਡਰਾਈਵਰ ਮਨਦੀਪ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਵੈਨ ਬੁਰੀ ਤਰਾਂ ਨਾਲ ਨੁਕਸਾਨੀ ਗਈ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ।