School Timings Changed : ਪੰਜਾਬ ਦੇ ਸਾਰੇ ਸਕੂਲਾਂ ਦਾ ਮੁੜ ਬਦਲਿਆ ਸਮਾਂ

ਚੰਡੀਗੜ੍ਹ : ਵਧਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Govt) ਨੇ ਸਕੂਲਾਂ ਦੇ ਸਮੇਂ ‘ਚ ਮੁੜ ਬਦਲਾਅ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ‘ਚ 19 ਹਜ਼ਾਰ ਤੋਂ ਵੱਧ ਸਕੂਲ ਹਨ ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਹਾਲਾਂਕਿ ਸੂਬੇ ‘ਚ 31 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਹੈ ਤੇ ਇਕ ਨਵੰਬਰ ਨੂੰ ਵਿਸ਼ਵਕਰਮਾ ਦੀ, ਸ਼ਨਿਚਰਵਾਰ ਨੂੰ ਟਿੱਕਾ ਹੋਣ ਕਰਕੇ ਵੀ ਛੁੱਟੀ ਰਹੇਗੀ, ਇਸ ਲਈ ਸਕੂਲ ਸੋਮਵਾਰ ਯਾਨੀ ਚਾਰ ਨਵੰਬਰ ਨੂੰ ਲੱਗਣਗੇ।

ਪੰਜਾਬ ‘ਚ ਸਕੂਲਾਂ ਦਾ ਸਮਾਂ ਇਕ ਸੈਸ਼ਨ ‘ਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤਕ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਰਹਿੰਦਾ ਹੈ। 1 ਤੋਂ 31 ਅਕਤੂਬਰ ਤਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਰਹਿੰਦਾ ਹੈ। ਇਸੇ ਤਰ੍ਹਾਂ 1 ਨਵੰਬਰ ਤੋਂ 28 ਫਰਵਰੀ ਤਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤਕ ਰਹਿੰਦਾ ਹੈ।

Leave a Reply

Your email address will not be published. Required fields are marked *