ਫਤਹਿਗੜ ਸਾਹਿਬ : ਸਰਹਿੰਦ-ਪਟਿਆਲਾ ਰੋਡ ‘ਤੇ ਪੈਂਦੇ ਪਿੰਡ ਜਖਵਾਲੀ ਨੇੜੇ ਮੰਗਲਵਾਰ ਸਵੇਰੇ ਕਰੀਬ 7 ਵਜੇ ਇਕ ਕਾਰ ਦਰੱਖਤ ਨਾਲ ਟਕਰਾ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜਾਣਕਾਰੀ ਦਿੰਦੇ ਹੋਏ ਥਾਣਾ ਮੁਲੇਪੁਰ ਦੇ ਇੰਚਾਰਜ ਰਾਜਵੰਤ ਸਿੰਘ ਨੇ ਦੱਸਿਆ ਕਿ ਕਾਰ ਪਟਿਆਲਾ ਸਾਈਡ ਤੋਂ ਆ ਰਹੀ ਸੀ। ਜਦੋਂ ਇਹ ਪਿੰਡ ਜਖਵਾਲੀ ਨੇੜੇ ਪੁੱਜੀ ਤਾਂ ਦਰੱਖ਼ਤ ਨਾਲ ਟਕਰਾ ਗਈ ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਿਲ ਨਾਲ ਕਾਰ ‘ਚੋਂ ਕੱਢਿਆ ਗਿਆ। ਦੋ ਮ੍ਰਿਤਕਾਂ ਵਿੱਚੋਂ ਹੁਣ ਤੱਕ ਸਿਰਫ਼ ਇਕ ਵਿਅਕਤੀ ਦੀ ਪਛਾਣ ਹੋ ਸਕੀ ਹੈ ਜੋ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੈਂਥਲ ਦੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਵਿਅਕਤੀਆਂ ਦੀਆਂ ਲਾਸ਼ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦਰੱਖ਼ਤ ਨਾਲ ਟਕਰਾਉਣ ‘ਤੇ ਕਾਰ ਦੇ ਉੱਡੇ ਪਰਖੱਚੇ, ਮੁਸ਼ਕਲ ਨਾਲ ਕੱਢੀਆਂ ਲਾਸ਼ਾਂ
