Salman Khan Death Threat : ‘ਸਲਮਾਨ ਖ਼ਾਨ ਨੂੰ ਬਚਾਉਣਾ ਹੈ ਤਾਂ…’ ਅਦਾਕਾਰ ਨੂੰ ਫਿਰ ਮਿਲੀ ਧਮਕੀ, ਮੰਗੀ 2 ਕਰੋੜ ਦੀ ਫਿਰੌਤੀ

ਨਵੀਂ ਦਿੱਲੀ : ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਮੈਸੇਜ ਭੇਜਿਆ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ‘ਤੇ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਧਮਕੀ ਕਿਸ ਨੇ ਦਿੱਤੀ ਹੈ। ਮੁੰਬਈ ਦੇ ਵਰਲੀ ਪੁਲਿਸ ਸਟੇਸ਼ਨ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਅਦਾਕਾਰ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਦਾਕਾਰ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਲਾਰੇਂਸ ਬਿਸ਼ਨੋਈ ਗੈਂਗ ਤੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਸਾਲ ਬਦਮਾਸ਼ਾਂ ਨੇ ਸਲਮਾਨ ਖਾਨ ਦੇ ਘਰ ‘ਤੇ ਵੀ ਗੋਲੀਬਾਰੀ ਕੀਤੀ ਸੀ। ਬਿਸ਼ਨੋਈ ਗੈਂਗ ਨੇ ਕਈ ਵਾਰ ਧਮਕੀ ਦਿੱਤੀ ਹੈ ਕਿ ਸਲਮਾਨ ਖਾਨ ਨੂੰ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ, ਹੈ ਨਹੀਂ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

Leave a Reply

Your email address will not be published. Required fields are marked *