ਨਵੀਂ ਦਿੱਲੀ,13 ਸਤੰਬਰ (ਦਲਜੀਤ ਸਿੰਘ)- ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਲਕਾਗੰਜ ਇਲਾਕੇ ’ਚ ਅੱਜ ਯਾਨੀ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਤਿੰਨ ਮੰਜ਼ਲਾ ਇਮਾਰਤ ਡਿੱਗ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਬੇ ’ਚ ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ ਹੈ।
ਬਚਾਅ ਮੁਹਿੰਮ ਦੌਰਾਨ ਇਕ ਵਿਅਕਤੀ ਨੂੰ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਬਚਾਅ ਮੁਹਿੰਮ ਹਾਲੇ ਵੀ ਜਾਰੀ ਹੈ। ਦਿੱਲੀ ਅੱਗ ਬੁਝਾਊ ਸੇਵਾ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਇਸ ਘਟਨਾ ਬਾਰੇ ਦੁਪਹਿਰ 11.50 ਵਜੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਦਮਕਲ ਦੇ 7 ਵਾਹਨਾਂ ਨੂੰ ਹਾਦਸੇ ਵਾਲੀ ਜਗ੍ਹਾ ਭੇਜਿਆ ਗਿਆ।