ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ‘ਤੇ ਅਜਿਹੇ ਗੰਭੀਰ ਮੁੱਦੇ ‘ਤੇ ਸਿਰਫ਼ ਡਰਾਮਾ ਕਰਨ ਦਾ ਦੋਸ਼ ਲਗਾਇਆ ਹੈ। ਬਿੱਟੂ ਨੇ ਕਿਹਾ ਕਿ ਚੰਗਾ ਹੁੰਦਾ ਜੇ ਕੈਬਨਿਟ ਮੰਤਰੀ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਬਜਾਏ ਮੰਡੀਆਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਂਦੇ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਨਹੀਂ ਕਰ ਸਕਦੀ ਤਾਂ ਇਹ ਕੇਂਦਰ ਸਰਕਾਰ ‘ਤੇ ਛੱਡ ਦਿਓ, ਕੇਂਦਰ ਆਪਣੇ ਤੌਰ ‘ਤੇ ਇਸ ਨੂੰ ਸੰਭਾਲ ਲਵੇਗਾ।
ਇੱਥੇ ਜਾਰੀ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਗੁਦਾਮ ਵਿੱਚ ਰੱਖੇ ਚੌਲਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਰਕਾਰ ਨੇ ਝੋਨਾ ਖਰੀਦ ਕੇ ਸ਼ੈਲਰ ਤੱਕ ਪਹੁੰਚਾਉਣਾ ਹੈ। ਆਮ ਆਦਮੀ ਪਾਰਟੀ ਨੇ ਰਾਜਨੀਤੀ ਦੇ ਮਿਆਰ ਨੂੰ ਪੂਰੀ ਤਰ੍ਹਾਂ ਨੀਵਾਂ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੱਕ ਕਿਸੇ ਵੀ ਮੰਡੀ ਦਾ ਦੌਰਾ ਕਿਉਂ ਨਹੀਂ ਕੀਤਾ। ਜਦੋਂਕਿ ਉਨ੍ਹਾਂ ਦੇ ਮੰਤਰੀ ਮੰਡੀਆਂ ਵਿੱਚ ਜਾਣ ਦੀ ਬਜਾਏ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।