ਕੀ ਭਾਜਪਾ ‘ਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ ? ਪਤਨੀ ਤੇ ਬੇਟੀ ਨੇ ਇਸ ਭਾਜਪਾ ਨੇਤਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ। ਰੋਡ ਰੇਜ ਮਾਮਲੇ ‘ਚ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਸਿਆਸਤ ਤੋਂ ਅਲੱਗ-ਥਲੱਗ ਹੋਏ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਸਿਆਸੀ ਹਲਕਿਆਂ ‘ਚ ਕਈ ਚਰਚਾਵਾਂ ਨੂੰ ਜਨਮ ਦਿੱਤਾ ਹੈ। ਡਾ: ਨਵਜੋਤ ਕੌਰ ਨੇ ਤਰਨਜੀਤ ਸਿੰਘ ਸੰਧੂ ਨਾਲ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ | ਇਸ ਦੌਰਾਨ ਸਿੱਧੂ ਜੋੜੇ ਦੀ ਬੇਟੀ ਰਾਬੀਆ ਸਿੱਧੂ ਵੀ ਉਨ੍ਹਾਂ ਦੇ ਨਾਲ ਸੀ।

ਜਿਵੇਂ ਹੀ ਤਰਨਜੀਤ ਸਿੰਘ ਸੰਧੂ ਨੇ ਇਹ ਤਸਵੀਰ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕੀਤੀ ਤਾਂ ਸੀਨੀਅਰ ਕਾਂਗਰਸੀ ਆਗੂਆਂ ਦੇ ਮਨਾਂ ‘ਚ ਕਈ ਸ਼ੰਕੇ ਪੈਦਾ ਹੋਣੇ ਸ਼ੁਰੂ ਹੋ ਗਏ। ਸੰਧੂ ਨੇ ਲਿਖਿਆ, ‘ਡਾ. ਨਵਜੋਤ ਨੂੰ ਸਮੁੰਦਰੀ ਹਾਊਸ ‘ਚ ਮਿਲਣਾ ਅਤੇ ਅੰਮ੍ਰਿਤਸਰ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨਾ ਇਕ ਸੁਖਦ ਅਨੁਭਵ ਰਿਹਾ।’

ਇੱਥੇ ਕਾਂਗਰਸ ਅਤੇ ਭਾਜਪਾ ਦੇ ਕੁਝ ਆਗੂ ਧੀਮੀ ਆਵਾਜ਼ ਵਿੱਚ ਕਹਿ ਰਹੇ ਹਨ ਕਿ ਸਿੱਧੂ ਜੋੜਾ ਇੱਕ ਵਾਰ ਫਿਰ ਭਾਜਪਾ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਤਰਨਜੀਤ ਸਿੰਘ ਸੰਧੂ ਦੀ ਭਾਜਪਾ ਕੇਂਦਰੀ ਹਾਈਕਮਾਂਡ ਤੱਕ ਚੰਗੀ ਪਹੁੰਚ ਹੈ ਅਤੇ ਚੋਣਾਂ ਹਾਰਨ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਅਹੁਦਾ ਦਿੱਤਾ ਸੀ।

ਨਵਜੋਤ ਕੌਰ ਸਿੱਧੂ ਦੀ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਤੋਂ ਪਤਾ ਚੱਲਦਾ ਹੈ ਕਿ ਸਿੱਧੂ ਜੋੜਾ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਤਾਵਲਾ ਹੈ।

Leave a Reply

Your email address will not be published. Required fields are marked *