ਜੰਮੂ : ਕਸ਼ਮੀਰ ‘ਚ ਵਧਦੀਆਂ ਅੱਤਵਾਦੀ ਗਤੀਵਿਧੀਆਂ ਅਤੇ ਸੋਮਵਾਰ ਤੋਂ ਸ਼੍ਰੀਨਗਰ ‘ਚ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਜਹਾਂਗੀਰ ਚੌਕ ਦੇ ਨਾਲ ਲੱਗਦੇ ਸਕੱਤਰੇਤ ਦੇ ਆਲੇ-ਦੁਆਲੇ ਨਾਕੇ ਵਧਾ ਦਿੱਤੇ ਗਏ ਹਨ।
ਵੱਖ-ਵੱਖ ਥਾਵਾਂ ‘ਤੇ ਮੋਬਾਈਲ ਬੰਕਰ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸ਼੍ਰੀਨਗਰ ‘ਚ ਗ੍ਰਨੇਡ ਹਮਲੇ ਤੋਂ ਬਾਅਦ ਪੁਲਿਸ ਦੇ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ ਨੇ ਪੁਲਿਸ ਅਧਿਕਾਰੀਆਂ ਨੂੰ ਬਿਹਤਰ ਤਾਲਮੇਲ ਨਾਲ ਅੱਤਵਾਦੀਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਲਈ ਕਿਹਾ ਹੈ। ਪੂਰੇ ਕਸ਼ਮੀਰ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ।