ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦੀ ਹੈ, ਜਿਸ ਦਾ ਮੁੱਖ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਵਿਚਾਰ ਕਰਕੇ ਮੁਕਾਉਂਣ ਲਈ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਸੂਤਰਾਂ ਮੁਤਾਬਿਕ 15 ਕੁ ਸਿੱਖ ਵਿਦਵਾਨਾਂ ਦੀ ਮੀਟਿੰਗ ਬੁਲਾ ਕੇ ਇਸ ਸਬੰਧੀ ਰਾਏ ਇਕੱਠੀ ਕੀਤੀ ਜਾਵੇਗੀ। ਇਸ ਸਬੰਧੀ ਸਿਰਫ਼ ਸਿੱਖ ਵਿਦਵਾਨਾਂ ਨੂੰ ਫੋਨ ਰਾਹੀਂ ਹੀ ਇਤਲਾਹ ਦਿੱਤੀ ਗਈ ਹੈ। ਮੀਟਿੰਗ ਵਿਚ ਤਨਖਾਹੀਏ ਕਰਾਰ ਸੁਖਬੀਰ ਬਾਦਲ ਨੂੰ ਸਜਾ ਲਗਾਉਂਣ ਸਬੰਧੀ ਵਿਚਾਰ ਕੀਤਾ ਜਾਵੇਗਾ। ਇਸ ਮੀਟਿੰਗ ’ਚ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵੀਸੀ ਪ੍ਰੋ. ਜਸਪਾਲ ਸਿੰਘ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗਗੋਆਣੀ, ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਪ੍ਰੋ. ਅਮਰਜੀਤ ਸਿੰਘ, ਭਾਈ ਗੁਰਦਾਸ ਇੰਸੀਚਿਊਟ ਆਫ਼ ਅਡਵਾਂਸ ਸਿੱਖ ਸਟੱਡੀ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਹਰਸਿਮਰਨ ਸਿੰਘ ਆਦਿ ਨੂੰ ਇਸ ਇਕੱਤਰਤਾ ’ਚ ਸੱਦਿਆ ਗਿਆ ਹੈ। ਨਾਂ ਨਹੀਂ ਛਾਪਣ ਦੀ ਸ਼ਰਤ ’ਤੇ ਇਕ ਵਿਦਵਾਨ ਨੇ ਕਿਹਾ ਕਿ ਤਨਖਾਹੀਏ ਦੇ ਕੇਸ ਦਾ ਨਿਪਟਾਰਾ ਸਜਾ ਲਗਾ ਕੇ ਹੀ ਪੂਰਾ ਹੁੰਦਾ ਹੈ। ਵਿਦਵਾਨਾਂ ਨੂੰ ਸੱਦ ਕੇ ਸਿਰਫ਼ ਡੰਗ ਟਪਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਵਿਧੀ ਵਿਧਾਨ ਸਿਰਫ਼ ਧਾਰਮਿਕ ਸਜਾ ਹੈ। ਤਾਂ ਜੋ ਵਿਅਕਤੀ ਦੀ ਹਊਮੇ ਨੂੰ ਖ਼ਤਮ ਕਰਕੇ ਸਮਾਜ ’ਚ ਵਿਚਰਨ ਲਈ ਤਿਆਰ ਕੀਤਾ ਜਾਵੇ ਤਾਂ ਜੋ ਉਹ ਗਲਤੀ ਨਾ ਦੋਹਰਾਵੇ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀਆਂ ਨੇ 1 ਜੁਲਾਈ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਮੰਗਿਆ ਸੀ।
Related Posts
34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾ
ਅੰਮ੍ਰਿਤਸਰ, ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ…
ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੁੱਜੇ ਅਕਾਲੀ ਵਰਕਰ, ਪੁਲਸ ਨੇ ਵਧਾਈ ਸੁਰੱਖਿਆ
ਮੋਹਾਲੀ, 29 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ…
ਰਾਹੁਲ ਨੇ ਕਿਸਾਨਾਂ ਅਤੇ ਮਹਿੰਗਾਈ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
ਨਵੀਂ ਦਿੱਲੀ, 23 ਅਕਤੂਬਰ (ਬਿਊਰੋ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ ਅਤੇ ਸਰਹੱਦ ਨਾਲ ਜੁੜੇ ਮੁੱਦਿਆਂ ਨੂੰ ਲੈ…