ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਬਠਿੰਡਾ : ਕੈਨੇਡਾ ਦੇ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਲੱਭੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਣ। ਮਾਨ ਨੇ ਕਿਹਾ ਕਿ ਕੈਨੇਡਾ/ਸਰੀ ਪੰਜਾਬੀਆਂ ਦਾ ਦੂਜਾ ਘਰ ਹੈ। ਅੱਜ ਪੰਜਾਬ ਦੇ ਪਿੰਡਾਂ ਦੇ ਹਰ ਦੂਜੇ ਘਰ ਦਾ ਵਿਅਕਤੀ ਵਿਦੇਸ਼ ਵਿਚ ਹੈ। ਮਾਨ ਨੇ ਕਿਹਾ ਕਿ ਅਸੀਂ ਸਰਬੱਤ ਦਾ ਭਲਾ ਮੰਗਣ ਵਾਲੇ ਸ਼ਾਂਤਮਈ ਲੋਕ ਹਾਂ। ਅਸੀਂ ਜਿੱਥੇ ਵੀ ਜਾਂਦੇ ਹਾਂ ਮਿਹਨਤ ਨਾਲ ਕੰਮ ਕਰਦੇ ਹਾਂ। ਜੇ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਇਸ ਨਾਲ ਸਾਰੇ ਪੰਜਾਬੀਆਂ ‘ਤੇ ਉਂਗਲ ਉਠਦੀ ਹੈ।

ਦੋਵੇਂ ਭਾਈਚਾਰੇ ਸਾਡੇ ਆਪਣੇ ਹਨ। ਲਿਹਾਜ਼ਾ ਇਸ ਗੱਲ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਣ। ਮਾਨ ਨੇ ਕਿਹਾ ਕਿ ਐੱਨ. ਆਰ. ਆਈ. ਸਾਡਾ ਅਨਿਖੜਵਾਂ ਅੰਗ ਹਨ, ਜੇ ਕੋਈ ਧਰਮ ਦੀ ਰਾਜਨੀਤੀ ਕਰਦਾ ਹੈ ਤਾਂ ਇਸ ਤੋਂ ਗਲਤ ਹੋਰ ਕੁਝ ਨਹੀਂ ਹੋ ਸਕਦਾ।

Leave a Reply

Your email address will not be published. Required fields are marked *